
Daily Hukamnama: Sikh Wisdom ANG 742,743 May 14th 2026 #hukamnama #darbarsahib
ਸੂਹੀ ਮਹਲਾ ੫ ॥ soohee mahalaa panjavaa || Soohee, Fifth Mehla: ਅਨਿਕ ਬੀਂਗ ਦਾਸ ਕੇ ਪਰਹਰਿਆ ॥ anik bee(n)g dhaas ke parahariaa || ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ God covers the many shortcomings of His slaves. ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥ kar kirapaa prabh apanaa kariaa ||1|| ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧। Granting His Mercy, God makes them His own. ||1|| ਤੁਮਹਿ ਛਡਾਇ ਲੀਓ ਜਨੁ ਅਪਨਾ ॥ tumeh chhaddai leeo jan apanaa || ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ You emancipate Your humble servant, ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥ aurajh pario jaal jag supanaa ||1|| rahaau || ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ ।੧।ਰਹਾਉ। and rescue him from the noose of the world, which is just a dream. ||1||Pause|| ਪਰਬਤ ਦੋਖ ਮਹਾ ਬਿਕਰਾਲਾ ॥ parabat dhokh mahaa bikaraalaa || ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ Even huge mountains of sin and corruption ਖਿਨ ਮਹਿ ਦੂਰਿ ਕੀਏ ਦਇਆਲਾ ॥੨॥ khin meh dhoor ke'ee dhiaalaa ||2|| ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨। are removed in an instant by the Merciful Lord. ||2|| ਸੋਗ ਰੋਗ ਬਿਪਤਿ ਅਤਿ ਭਾਰੀ ॥ sog rog bipat at bhaaree || ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ Sorrow, disease and the most terrible calamities ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥ dhoor bhiee jap naam muraaree ||3|| ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩। are removed by meditating on the Naam, the Name of the Lord. ||3|| ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥ dhirasaT dhaar leeno laR lai || ਹੇ ਨਾਨਕ! (ਆਖ - ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ Bestowing His Glance of Grace, He attaches us to the hem of His robe. ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥ har charan gahe naanak saranai ||4||22||28|| ਪਰਮਾਤਮਾ ਨੇ ਮੇਹਰ ਦੀ ਨਿਗਾਹ ਕਰ ਕੇ ਉਸ ਨੂੰ ਆਪਣੇ ਲੜ ਲਾ ਲਿਆ ।੪।੨੨।੨੮। Grasping the Lord's Feet, O Nanak, we enter His Sanctuary. ||4||22||28|| Guru Arjan Dev Ji in Raag Soohee - 743,743
Audio and video play straight from the show's own hosting. PodSubs stores and serves no media.

