
ਖ਼ਬਰਨਾਮਾ: ਆਸਟ੍ਰੇਲੀਆ ਵਿੱਚ ਵਿਆਜ ਦਰਾਂ ਵਿੱਚ ਮੁੜ ਵਾਧੇ ਦੀ ਸੰਭਾਵਨਾ, 2008 ਤੋਂ ਬਾਅਦ ਦੇ ਉੱਚੇ ਪੱਧਰ 'ਤੇ ਪਹੁੰਚ ਸਕਦੀ ਹੈ 'ਕੈਸ਼ ਰੇਟ'
ਆਸਟ੍ਰੇਲੀਆ ਵਿੱਚ ਵਿਆਜ ਦਰਾਂ ਨੂੰ ਲੈ ਕੇ ਇੱਕ ਵਾਰ ਫਿਰ ਚਰਚਾ ਤੇਜ਼ ਹੋ ਗਈ ਹੈ। ਬੌਂਡ ਮਾਰਕੀਟ ਅਤੇ ਕਈ ਅਰਥਸ਼ਾਸਤਰੀਆਂ ਦਾ ਮੰਨਣਾ ਹੈ ਕਿ 3 ਨਵੰਬਰ ਨੂੰ ਰਿਜ਼ਰਵ ਬੈਂਕ ਨਕਦੀ ਦਰ ਵਿੱਚ ਹੋਰ ਵਾਧਾ ਕਰ ਸਕਦਾ ਹੈ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਇਸ ਸਾਲ ਦਾ ਪੰਜਵਾਂ ਵਿਆਜ ਦਰ ਵਾਧਾ ਹੋਵੇਗਾ ਅਤੇ ਕੈਸ਼ ਰੇਟ 4.85 ਫ਼ੀਸਦੀ ਤੱਕ ਪਹੁੰਚ ਸਕਦੀ ਹੈ, ਜੋ 2008 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੋਵੇਗਾ। ਇਸ ਖ਼ਬਰ ਸਮੇਤ ਹੋਰਨਾਂ ਅਹਿਮ ਰਾਸ਼ਟਰੀ ਤੇ ਅੰਤਰਰਾਸ਼ਟਰੀ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ। #sbsaudiopodcast
Audio and video play straight from the show's own hosting. PodSubs stores and serves no media.

