
ਪਾਕਿਸਤਾਨ ਡਾਇਰੀ: ਇਮਰਾਨ ਖ਼ਾਨ ਨੇ ਜੱਜਾਂ ਨੂੰ ਲਿਖਿਆ ਖੁੱਲ੍ਹਾ ਖ਼ਤ, ਜੇਲ੍ਹ ਵਿੱਚ ਕਥਿਤ ਮਾੜੇ ਸਲੂਕ ਦੇ ਇਲਜ਼ਾਮ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਪੀਟੀਆਈ ਦੇ ਬਾਨੀ ਇਮਰਾਨ ਖ਼ਾਨ ਨੇ ਅਡਿਆਲਾ ਜੇਲ੍ਹ ਵਿੱਚ ਆਪਣੀ ਸਿਹਤ ਅਤੇ ਹਿਰਾਸਤੀ ਹਾਲਾਤਾਂ ਨੂੰ ਲੈ ਕੇ ਸੁਪਰੀਮ ਕੋਰਟ ਅਤੇ ਇਸਲਾਮਾਬਾਦ ਹਾਈ ਕੋਰਟ ਦੇ ਚੀਫ਼ ਜਸਟਿਸਾਂ ਨੂੰ ਖੁੱਲ੍ਹਾ ਖ਼ਤ ਲਿਖਿਆ ਹੈ। ਆਪਣੇ ਵਕੀਲ ਰਾਹੀਂ ਭੇਜੇ ਖ਼ਤ ਵਿੱਚ ਉਨ੍ਹਾਂ ਦੋਸ਼ ਲਾਇਆ ਹੈ ਕਿ ਉਨ੍ਹਾਂ ਨੂੰ ਢੁਕਵੀਆਂ ਸਿਹਤ ਸੇਵਾਵਾਂ, ਵਕੀਲਾਂ ਨਾਲ ਮੁਲਾਕਾਤਾਂ ਅਤੇ ਪਰਿਵਾਰਕ ਸੰਪਰਕ ਦੀ ਸਹੂਲਤ ਨਹੀਂ ਦਿੱਤੀ ਜਾ ਰਹੀ। ਇਮਰਾਨ ਖ਼ਾਨ ਨੇ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੂੰ ਦਿਨ ਦੇ ਜ਼ਿਆਦਾਤਰ ਸਮੇਂ ਇਕਾਂਤ ਕੈਦ ਵਿੱਚ ਰੱਖਿਆ ਜਾਂਦਾ ਹੈ, ਜੋ ਜੇਲ੍ਹ ਨਿਯਮਾਂ ਅਤੇ ਅਦਾਲਤੀ ਹੁਕਮਾਂ ਦੇ ਉਲਟ ਹੈ। ਇਹ ਅਤੇ ਪਾਕਿਸਤਾਨ ਦੀਆਂ ਹੋਰ ਤਾਜ਼ਾਂ ਖ਼ਬਰਾਂ ਲਈ ਸੁਣੋ, ਪਾਕਿਸਤਾਨ ਡਾਇਰੀ। #sbsaudiopodcast
Audio and video play straight from the show's own hosting. PodSubs stores and serves no media.

